
ਪੰਜਾਬ ਦੇ DGP ਗੌਰਵ ਯਾਦਵ ਅੱਜ ਲੁਧਿਆਣਾ ਪਹੁੰਚੇ। ਉਨ੍ਹਾਂ ਵੱਲੋਂ ਲੁਧਿਆਣਾ ਪੁਲਸ ਨੂੰ 14 PCR ਗੱਡੀਆਂ ਦਿੱਤੀਆਂ ਗਈਆਂ। DGP ਵੱਲੋਂ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਇਨ੍ਹਾਂ ਵਾਹਨਾਂ ਨੂੰ ਹਰੀ ਝੰਡੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੁਧਿਆਣਾ ਦੇ ਕਾਰੋਬਾਰੀਆਂ ਨਾਲ ਵੀ ਮੀਟਿੰਗ ਕੀਤੀ, ਜਿਸ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਚਰਚਾ ਕੀਤੀ ਗਈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਲਗਾਤਾਰ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਹੁਣ ਤੱਕ ਨਸ਼ਾ ਤਸਕਰਾਂ ਦੀ 400 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ।