
ਉੱਤਰੀ ਇਟਲੀ ਦੇ ਸੂਬਾ ਪੀਏਮੌਂਤੇ ‘ਚ ਸਥਿਤ ਗੁਰਦੁਆਰਾ ਬਾਬਾ ਲੱਖੀ ਸ਼ਾਹ ਵਣਜਾਰਾ ਪੌਂਤੇਕੂਰੋਨੇ,ਅਲੇਸਾਂਦਰੀਆ ਵਿਖੇ ਗੁਰਦੁਆਰਾ ਸਾਹਿਬ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਉਪਰਾਲੇ ਸਦਕਾ ਪਿੰਡ ਕਸਤਲਨੋਵੋ ਸਕਰੀਵੀਆ ਵਿਖੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀਓ ਮਹਾਰਾਜ ਅਤੇ ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀਓ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ਼ਹਿਰ ਕਸਤਲਨੋਵੋ ਸਕਰੀਵੀਆ ਦੇ ਵਿਤੋਰੀਓ ਚੌਂਕ ਤੋਂ ਦੁਪਹਿਰ 1 ਵਜੇ ਪੰਜ ਨਿਸ਼ਾਨਚੀ ਸਿੰਘਾਂ, ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਆਰੰਭ ਹੋਇਆ।