ਸੇਵਾਮੁਕਤ ਹੈੱਡਮਾਸਟਰ ਤੋਂ ਫਿਰੌਤੀ ਮੰਗਣ ਵਾਲੇ 4 ਗ੍ਰਿਫ਼ਤਾਰ

ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਕੁਝ ਦਿਨ ਪਹਿਲਾਂ ਸੇਵਾਮੁਕਤ ਹੈੱਡਮਾਸਟਰ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਹਰਪ੍ਰੀਤ ਸਿੰਘ ਵਾਸੀ ਅਮਰੀਕਾ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਹਰਸ਼ਰਨ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਮਕਾਨ ਨੰਬਰ 8 ਅਰਬਨ ਅਸਟੇਟ ਜਲੰਧਰ ਨੇ ਸ਼ਿਕਾਇਤ ਦਿੱਤੀ ਸੀ ਕਿ ਹਰਪ੍ਰੀਤ ਸਿੰਘ ਵਾਸੀ ਭਾਈ ਬੰਨੋਜੀ ਨਗਰ ਖੁਰਲਾ ਕਿੰਗਰਾ ਜਲੰਧਰ ਜੋਕਿ ਇਸ ਸਮੇਂ ਅਮਰੀਕਾ ਵਿਖੇ ਰਹਿ ਰਿਹਾ ਹੈ, ਨੇ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਪੈਸੇ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਅੱਧੀ ਰਾਤ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੇ ਘਰ ‘ਤੇ ਪਥਰਾਅ ਕੀਤਾ। ਸਵਪਨ ਸ਼ਰਮਾ ਨੇ ਦੱਸਿਆ ਕਿ ਮੁਕੱਦਮਾ ਨੰਬਰ 111 ਮਿਤੀ 2 ਅਕਤੂਬਰ 2024 ਅਧੀਨ 308 (2), 351 (2) ਬੀ. ਐੱਨ. ਐੱਸ. ਥਾਣਾ ਡਿਵੀਜ਼ਨ 7 ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਰਪ੍ਰੀਤ ਨੇ ਵਟਸਐਪ ਕਾਲ ਰਾਹੀਂ ਹਥਿਆਰਾਂ ਦੀਆਂ ਫੋਟੋਆਂ ਭੇਜ ਕੇ ਫਿਰੌਤੀ ਦੀ ਮੰਗ ਕੀਤੀ ਸੀ ਅਤੇ 3 ਅਣਪਛਾਤੇ ਨੌਜਵਾਨਾਂ ਨੂੰ ਉਸ ਦੇ ਘਰ ਭੇਜ ਕੇ ਪੱਥਰਬਾਜ਼ੀ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

Leave a Reply

Your email address will not be published. Required fields are marked *