
ਦਵਿੰਦਰ ਪਾਲ ਸਿੰਘ ਜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਰਨਲ ਇਜਲਾਸ ਦੌਰਾਨ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 148 ਮੈਂਬਰਾਂ ਵਿੱਚੋਂ 140 ਮੈਂਬਰ ਹਾਜ਼ਰ ਹੋਏ ਹਨ। ਇਸ ਦੌਰਾਨ ਪ੍ਰਧਾਨ ਦੀ ਹੋਣ ਵਾਲੀ ਚੋਣ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਕਿਰਪਾਲ ਸਿੰਘ ਬਡੂੰਗਰ ਵੱਲੋ ਪੇਸ਼ ਕੀਤਾ ਗਿਆ, ਜਿਸ ਦੀ ਤਾਇਦ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਕੀਤੀ ਗਈ ਅਤੇ ਅਰਵਿੰਦਰ ਸਿੰਘ ਪੱਖੋਕੇ ਵਲੋਂ ਇਸ ਦੀ ਤਾਈਦ ਤੇ ਵਜੀਦ ਕੀਤੀ । ਦੂਸਰੇ ਪਾਸੇ ਬੀਬੀ ਜਗੀਰ ਕੌਰ ਦਾ ਪ੍ਰਧਾਨਗੀ ਲਈ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਨਾਮ ਪੇਸ਼ ਕੀਤਾ, ਜਿਸ ਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਵਲੋਂ ਅਤੇ ਸਤਵਿੰਦਰ ਸਿੰਘ ਟੋਹਰਾ ਵਲੋਂ ਇਸ ਦੀ ਤਾਇਦ ਅਤੇ ਵਜੀਦ ਕੀਤੀ ਗਈ।