
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਰੁਜ਼ਗਾਰ ਮੇਲੇ ਦੇ ਅਧੀਨ ਵੱਖ-ਵੱਖ ਸਰਕਾਰੀ ਮੰਤਰਾਲਿਆਂ ਅਤੇ ਵਿਭਾਗਾਂ ‘ਚ ਨਵੇਂ ਚੁਣੇ ਨੌਜਵਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ ਅਤੇ ਇਸ ਮੌਕੇ ਉਨ੍ਹਾਂ ਨੂੰ ਸੰਬੋਧਨ ਵੀ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਸੋਮਵਾਰ ਨੂੰ ਇਕ ਬਿਆਨ ‘ਚ ਇਹ ਜਾਣਕਾਰੀ ਦਿੱਤੀ। ਪੀ.ਐੱਮ.ਓ. ਨੇ ਕਿਹਾ ਕਿ ਰੁਜ਼ਗਾਰ ਮੇਲਾ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਪਹਿਲ ਦੇਣ ਦੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਰੇਖਾਂਕਿਤ ਕਰਦਾ ਹੈ ਅਤੇ ਇਹ ਰਾਸ਼ਟਰ ਨਿਰਮਾਣ ‘ਚ ਯੋਗਦਾਨ ਕਰਨ ਦੇ ਸਾਰਥਕ ਮੌਕੇ ਪ੍ਰਦਾਨ ਕਰ ਕੇ ਨੌਜਵਾਨਾਂ ਨੂੰ ਮਜ਼ਬੂਤ ਕਰੇਗਾ।