
ਲੰਬੇ ਸਮੇਂ ਬਾਅਦ ਹੋਣ ਵਾਲੀ ਮਰਦਮਸ਼ੁਮਾਰੀ ਦੇ ਅਭਿਆਸ ਤੇ ਨੈਸ਼ਨਲ ਪਾਪੂਲੇਸ਼ਨ ਰਜਿਸਟਰ (ਐੱਨ.ਪੀ.ਆਰ.) ਨੂੰ ਅਪਡੇਟ ਕਰਨ ਦਾ ਕੰਮ 2025 ਦੀ ਸ਼ੁਰੂਆਤ ਵਿਚ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਅੰਕੜੇ 2026 ਤੱਕ ਐਲਾਨ ਦਿੱਤੇ ਜਾਣਗੇ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਸ ਅਭਿਆਸ ਤੋਂ ਬਾਅਦ ਭਵਿੱਖ ਦੀ ਮਰਦਮਸ਼ੁਮਾਰੀ ਦਾ ਚੱਕਰ ਪੂਰੀ ਤਰ੍ਹਾਂ ਬਦਲ ਜਾਵੇਗਾ। ਹਾਲਾਂਕਿ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ ਕਿ ਆਮ ਮਰਦਮਸ਼ੁਮਾਰੀ ਦੇ ਨਾਲ-ਨਾਲ ਜਾਤੀ ਆਧਾਰਿਤ ਮਰਦਮਸ਼ੁਮਾਰੀ ਵੀ ਕਰਵਾਈ ਜਾਵੇਗੀ ਜਾਂ ਨਹੀਂ।