
ਹੁਸ਼ਿਆਰਪੁਰ ਵਿਖੇ ਕੱਚਾ ਟੋਭਾ ਇਲਾਕੇ ਵਿੱਚ ਸਥਿਤ ਨੈਸ਼ਨਲ ਫੋਮ ਫੈਕਟਰੀ ਦੇ ਗੱਦਿਆਂ ਦੇ ਗੋਦਾਮ ਵਿੱਚ ਬੀਤੀ ਦੇਰ ਰਾਤ ਅੱਗ ਲੱਗ ਗਈ, ਜਿਸ ਕਾਰਨ ਕਾਫ਼ੀ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬੜੀ ਮੁਸ਼ਕਿਲ ਨਾਲ ਅੱਗ ‘ਤੇ ਕਾਬੂ ਪਾਇਆ। ਵਿਧਾਇਕ ਬ੍ਰਹਮਾ ਸ਼ੰਕਰ ਜਿੰਪਾ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ‘ਚ ਤੇਜ਼ੀ ਲਿਆਂਦੀ। ਅੱਗ ਇੰਨੀ ਭਿਆਨਕ ਸੀ ਕਿ ਅੱਗ ਨੇ ਸਾਰੀ ਬਿਲਡਿੰਗ ਨੂੰ ਆਪਣੀ ਲਪੇਟ ਵਿਚ ਲਿਆ। ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ।