
ਸ਼ਹਿਰ ਦੇ ਰਾਮਗੜ੍ਹ ਥਾਣਾ ਖੇਤਰ ਦੇ ਚਨੌਰਾ ਨੇੜੇ ਸ਼ੁੱਕਰਵਾਰ ਨੂੰ ਹਮੀਰਪੁਰ ਤੋਂ ਹਾਥਰਸ ਜਾ ਰਹੀ ਯਾਤਰੀਆਂ ਨਾਲ ਭਰੀ ਇਕ ਬੱਸ ਦੇ ਖੰਭੇ ਨਾਲ ਟਕਰਾ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ 16 ਦੇ ਕਰੀਬ ਯਾਤਰੀ ਜ਼ਖ਼ਮੀ ਹੋ ਗਏ। ਰਾਮਗੜ੍ਹ ਥਾਣਾ ਇੰਚਾਰਜ ਸੰਜੀਵ ਕੁਮਾਰ ਦੂਬੇ ਨੇ ਦੱਸਿਆ ਕਿ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਵਿਚੋਂ 14 ਯਾਤਰੀਆਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਮੁਤਾਬਕ ਦੋ ਯਾਤਰੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੌਰਾਨ ਥਾਣਾ ਇੰਚਾਰਜ ਦੂਬੇ ਨੇ ਇਹ ਵੀ ਦੱਸਿਆ ਕਿ ਸਾਰੇ ਯਾਤਰੀ ਹਮੀਰਪੁਰ ਤੋਂ ਨਿੱਜੀ ਬੱਸ ਰਾਹੀਂ ਹਾਥਰਸ ਜਾ ਰਹੇ ਸਨ।