
ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵਿਚ ਕੁਰੂਕਸ਼ੇਤਰ ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਾਨਪੁਰੀਆ ਵੱਲੋਂ ਲੋਕਾਂ ਨੂੰ ਕਾਂਗਰਸ ਨੂੰ ਵੋਟ ਨਾ ਦੇਣ ਅਤੇ ਫ਼ੋਨ ‘ਤੇ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ। ਰੰਧਾਵਾ ਨੇ ਚੋਣ ਕਮਿਸ਼ਨ ਅਤੇ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ। ਸੁਖਜਿੰਦਰ ਰੰਧਾਵਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਇਹ ਚੋਣ ਕਿਸੇ ਹੋਰ ਵਿਚਾਲੇ ਨਹੀਂ ਸਗੋਂ ਕਾਂਗਰਸ ਅਤੇ ਗੈਂਗਸਟਰਾਂ ਵਿਚਕਾਰ ਹੋ ਰਹੀ ਹੈ।