
ਧਾਰਾ-370 ਨੂੰ ਮੁੜ ਬਹਾਲ ਕਰਨ ਨੂੰ ਲੈ ਕਿ ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਵਿਰੋਧੀ ਧਿਰ ਵਲੋਂ ਹੰਗਾਮੇ ਕੀਤੇ ਜਾ ਰਹੇ ਹਨ। ਵਿਰੋਧੀ ਧਿਰ ਦੇ ਆਗੂ ਮੋਦੀ ਸਰਕਾਰ ਖਿਲਾਫ਼ ਵਿਧਾਨ ਸਭਾ ਵਿਚ ਨਾਅਰੇਬਾਜ਼ੀ ਕਰਦਿਆਂ ਧਾਰਾ ਨੂੰ ਮੁੜ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਵਿਧਾਨ ਸਭਾ ਵਿਚ ਹੰਗਾਮੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੁਨੀਆ ਦੀ ਕੋਈ ਵੀ ਤਾਕਤ ਧਾਰਾ-370 ਨੂੰ ਬਹਾਲ ਨਹੀਂ ਕਰ ਸਕਦੀ। ਮਹਾਰਾਸ਼ਟਰ ਵਿਚ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਰੈਲੀ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ ਨੂੰ ‘ਪਾਕਿਸਤਾਨ ਦੇ ਏਜੰਡੇ’ ਨੂੰ ਹੱਲਾਸ਼ੇਰੀ ਨਹੀਂ ਦੇਣੀ ਚਾਹੀਦੀ ਅਤੇ ਵੱਖਵਾਦੀਆਂ ਦੀ ਭਾਸ਼ਾ ਨਹੀਂ ਬੋਲਣੀ ਚਾਹੀਦੀ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਲੋਕਾਂ ਦਾ ਆਸ਼ੀਰਵਾਦ ਪ੍ਰਾਪਤ ਹੈ, ਉਦੋਂ ਤੱਕ ਵਿਰੋਧੀ ਧਿਰ ਦਾ ਏਜੰਡਾ ਸਫ਼ਲ ਨਹੀਂ ਹੋਵੇਗਾ। ਜੰਮੂ-ਕਸ਼ਮੀਰ ਵਿਚ ਸਿਰਫ ਡਾ. ਅੰਬੇਡਕਰ ਦੇ ਸੰਵਿਧਾਨ ਦੀ ਪਾਲਣਾ ਹੋਵੇਗੀ।