
ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ. ਪੀ. ਨੱਢਾ ਨੇ ਸ਼ੁੱਕਰਵਾਰ ਨੂੰ ਭਾਰਤ ਦੇ ਮੈਡੀਕਲ ਡਿਵਾਈਸ ਉਦਯੋਗ ਨੂੰ ਮਜ਼ਬੂਤ ਕਰਨ ਲਈ 500 ਕਰੋੜ ਰੁਪਏ ਦੀ ਸਕੀਮ ਸ਼ੁਰੂ ਕੀਤੀ। ਸਕੀਮ ਦਾ ਫੋਕਸ ਮੁੱਖ ਭਾਗਾਂ ਅਤੇ ਸਹਾਇਕ ਉਪਕਰਣਾਂ ਦੇ ਨਿਰਮਾਣ, ਹੁਨਰ ਵਿਕਾਸ, ਕਲੀਨਿਕਲ ਅਧਿਐਨਾਂ ਦੀ ਸਹਾਇਤਾ, ਸਾਂਝੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ‘ਤੇ ਹੋਵੇਗਾ। ਸਰਕਾਰੀ ਜਾਣਕਾਰੀ ਅਨੁਸਾਰ ਇਸ ਸਕੀਮ ਦਾ ਸ਼ੁਰੂਆਤੀ ਬਜਟ 500 ਕਰੋੜ ਰੁਪਏ ਹੋਵੇਗਾ, ਜੋ ਕਿ ਤਿੰਨ ਸਾਲਾਂ ਲਈ ਹੈ ਅਤੇ ਵਿੱਤੀ ਸਾਲ 2026-27 ਤੱਕ ਚੱਲੇਗਾ।