
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਅਹੁਦੇ ਦੀ ਸਹੁੰ ਚੁੱਕਣ ‘ਤੇ ਜੱਜ ਸੰਜੀਵ ਖੰਨਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ,”ਜੱਜ ਸੰਜੀਵ ਖੰਨਾ ਦੇ ਸਹੁੰ ਚੁੱਕ ਸਮਾਰੋਹ ‘ਚ ਸ਼ਾਮਲ ਹੋਇਆ, ਜਿਨ੍ਹਾਂ ਨੂੰ ਭਾਰਤ ਦੀ ਸਰਵਉੱਚ ਅਦਾਲਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ ਗਈ ਹੈ। ਉਨ੍ਹਾਂ ਦੇ ਕਾਰਜਕਾਲ ਲਈ ਮੇਰੀਆਂ ਸ਼ੁੱਭਕਾਮਨਾਵਾਂ।”ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਸਹੁੰ ਚੁੱਕ ਸਮਾਰੋਹ ਨਾਲ ਜੁੜੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਜੱਜ ਖੰਨਾ ਨੇ ਸੋਮਵਾਰ ਨੂੰ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ‘ਚ ਆਯੋਜਿਤ ਸਹੁੰ ਚੁੱਕ ਸਮਾਰੋਹ ‘ਚ ਜੱਜ ਖੰਨਾ ਨੂੰ ਅਹੁਦੇ ਦੀ ਸਹੁੰ ਚੁਕਾਈ। 14