
ਪੰਜਾਬ ਦੀਆਂ 4 ਸੀਟਾਂ ‘ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਦਾ ਦੌਰ ਸਿਖਰਾਂ ‘ਤੇ ਹੈ। ਇਸ ਦੌਰਾਨ ਸਿਆਸੀ ਆਗੂਆਂ ਵੱਲੋਂ ਚੋਣ ਪ੍ਰਚਾਰ ਦੇ ਨਾਲ-ਨਾਲ ਇਕ-ਦੂਜੇ ‘ਤੇ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ। ਬੀਤੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਰਵਨੀਤ ਬਿੱਟੂ ਪੰਜਾਬ ਦੇ ਮੁੱਖ ਮੰਤਰੀ ਬਣਨ ਦੇ ਸੁਫ਼ਨੇ ਵੇਖ ਰਹੇ ਹਨ, ਪਰ ਇਹ ਕਦੇ ਪੂਰੇ ਨਹੀਂ ਹੋ ਸਕਦੇ। ਚੰਨੀ ਨੇ ਇੱਥੋਂ ਤਕ ਕਹਿ ਦਿੱਤਾ ਸੀ ਕਿ ਨੀਟੂ ਸ਼ਟਰਾਂਵਾਲਾ ਤਾਂ ਪੰਜਾਬ ਦਾ ਮੁੱਖ ਮੰਤਰੀ ਬਣ ਸਕਦਾ ਹੈ, ਪਰ ਰਵਨੀਤ ਬਿੱਟੂ ਨਹੀਂ। ਹੁਣ ਇਸ ਬਿਆਨ ‘ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਚਰਨਜੀਤ ਸਿੰਘ ਚੰਨੀ ਨੂੰ ਮੋੜਵਾਂ ਜਵਾਬ ਦਿੱਤਾ ਹੈ।