
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜੇਕਰ ਉਨ੍ਹਾਂ ਦੀ ‘ਚੌਥੀ ਪੀੜ੍ਹੀ’ ਆਉਂਦੀ ਹੈ ਤਾਂ ਉਹ ਵੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਹੋਰ ਪਿਛੜੀਆਂ ਸ਼੍ਰੇਣੀਆਂ (OBC) ਦਾ ਰਾਖਵਾਂਕਰਨ ਕੱਟ ਕੇ ਮੁਸਲਮਾਨਾਂ ਨੂੰ ਨਹੀਂ ਦੇ ਸਕਦੀਆਂ। ਸ਼ਾਹ ਨੇ 20 ਨਵੰਬਰ ਨੂੰ ਹੋਣ ਵਾਲੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ,”ਕੁਝ ਦਿਨ ਪਹਿਲਾਂ ਉਮੇਲਾ ਗਰੁੱਪ ਦੇ ਲੋਕ ਮਹਾਰਾਸ਼ਟਰ ‘ਚ ਕਾਂਗਰਸ ਪਾਰਟੀ ਦੇ ਪ੍ਰਧਾਨ ਨੂੰ ਮਿਲੇ ਸਨ ਅਤੇ ਕਿਹਾ ਸੀ ਕਿ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣਾ ਚਾਹੀਦਾ ਹੈ।” ਉਨ੍ਹਾਂ ਕਿਹਾ,”ਜੇਕਰ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣਾ ਹੈ ਤਾਂ ਐੱਸਸੀ, ਐੱਸਟੀ ਅਤੇ ਓਬੀਸੀ ਦਾ ਰਾਖਵਾਂਕਰਨ ਕੱਟ ਕਰ ਕੇ ਦੇਣਾ ਪਵੇਗਾ। ਅਰੇ ਰਾਹੁਲ ਬਾਬਾ (ਰਾਹੁਲ ਗਾਂਧੀ), ਤੁਸੀਂ ਤਾਂ ਕੀ ਤੁਹਾਡੀਆਂ ਚਾਰ ਪੀੜ੍ਹੀਆਂ ਵੀ ਐੱਸਸੀ, ਐੱਸਟੀ ਅਤੇ ਓਬੀਸੀ ਦਾ ਰਾਖਵਾਂਕਰਨ ਕੱਟ ਕੇ ਮੁਸਲਮਾਨਾਂ ਨੂੰ ਨਹੀਂ ਦੇ ਸਕਦੀਆਂ।” ਸ਼ਾਹ ਨੇ ਇਹ ਵੀ ਕਿਹਾ ਕਿ ਧਾਰਾ 370 ਨੂੰ ਕਦੇ ਬਹਾਲ ਨਹੀਂ ਕੀਤਾ ਜਾਵੇਗਾ, ਭਾਵੇਂ ਕੁਝ ਵੀ ਹੋ ਜਾਵੇ।