
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ (CISF) ਦੀ ਜਲਦੀ ਹੀ ਗਠਿਤ ਹੋਣ ਵਾਲੀ ਮਹਿਲਾ ਬਟਾਲੀਅਨ ਹਵਾਈ ਅੱਡਿਆਂ ਅਤੇ ਮੈਟਰੋ ਰੇਲ ਵਰਗੀਆਂ ਦੇਸ਼ ਦੀਆਂ ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣਗੀਆਂ। ਮਹਿਲਾ ਕਰਮੀ ਕਮਾਂਡੋ ਦੇ ਰੂਪ ਵਿਚ ਵਿਸ਼ੇਸ਼ ਵਿਅਕਤੀਆਂ ਨੂੰ VIP ਸੁਰੱਖਿਆ ਪ੍ਰਦਾਨ ਕਰਨਗੀਆਂ। ਕੇਂਦਰ ਸਰਕਾਰ ਨੇ ਸੋਮਵਾਰ ਨੂੰ VIPs ਵਿਅਕਤੀਆਂ, ਹਵਾਈ ਅੱਡਿਆਂ ਅਤੇ ਹੋਰ ਮਹੱਤਵਪੂਰਨ ਅਦਾਰਿਆਂ ‘ਤੇ ਫੋਰਸ ਦੀ ਵਧਦੀ ਤਾਇਨਾਤੀ ਨੂੰ ਵੇਖਦੇ ਹੋਏ CISF ‘ਚ 1000 ਤੋਂ ਵੱਧ ਕਰਮੀਆਂ ਵਾਲੀ ਪਹਿਲੀ ਪੂਰਨ ਮਹਿਲਾ ਬਟਾਲੀਅਨ ਨੂੰ ਮਨਜ਼ੂਰੀ ਦੇ ਦਿੱਤੀ ਹੈ।