ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਨੂੰ ਮਿਲੇਗੀ ਨੌਕਰੀ

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਅਤੇ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ ਜਲਦ ਹੀ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰੇਗਾ ਤੇ ਸਫਲਤਾ ਦੀਆਂ ਨਵੀਆਂ ਇਬਾਰਤਾਂ ਲਿਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਾਂ ਦੀ ਪ੍ਰਫੁੱਲਤਾ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਯੂਨੀਵਰਸਿਟੀ ਵਿਖੇ ਵਿਸ਼ਵ ਪੰਜਾਬੀ ਸੰਸਥਾ ਦੇ ਮੁਖੀ ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਵੱਲੋਂ ਕਰਵਾਏ ਪੰਜਾਬ ਵੀਜ਼ਨ 2047 ਮੌਕੇ “ਪੰਜਾਬ ਦਾ ਉਦਯੋਗ : ਵਾਧੇ ਲਈ ਵਿਚਾਰਾਂ” ਵਿਸ਼ੇ ਉੱਤੇ ਬੋਲਦਿਆ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਨੀਤੀ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਅੱਪਡੇਟ ਕਰਕੇ ਵਪਾਰ ਪੱਖੀ ਬਣਾਇਆ ਜਾਵੇਗਾ ਤਾਂ ਜੋ ਸੂਬੇ ਦੇ ਉਦਯੋਗ ਵਿਕਾਸ ਦੀ ਹੋਰ ਗਤੀ ਫੜ੍ਹ ਸਕਣ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿਚ ਪੰਜਾਬ ਵਿਚ 86 ਹਜ਼ਾਰ ਕਰੋੜ ਰੁਪਏ ਤੋਂ ਵੀ ਜ਼ਿਆਦਾ ਦਾ ਨਿਵੇਸ਼ ਆਇਆ ਹੈ ਅਤੇ ਇਸ ਨੂੰ ਹੋਰ ਨਵੇਂ ਮੁਕਾਮ ਉੱਤੇ ਲਿਜਾਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। 

Leave a Reply

Your email address will not be published. Required fields are marked *