
ਉਤਰਾਖੰਡ ਦੇ ਹਰਿਦੁਆਰ ‘ਚ ਕਾਰਤਿਕ ਪੂਰਨਿਮਾ ਦੇ ਮੌਕੇ ਸ਼ੁੱਕਰਵਾਰ ਨੂੰ ਗੰਗਾ ‘ਚ ਇਸ਼ਨਾਨ ਕਰਨ ਆ ਰਹੇ ਸ਼ਰਧਾਲੂਆਂ ਨਾਲ ਭਰੀ ਬੱਸ ਸ਼੍ਰੀ ਸੀਮਿੰਟ ਫੈਕਟਰੀ ਨੇੜੇ ਇਕ ਟਰੈਕਟਰ ਟਰਾਲੀ ਨਾਲ ਟਕਰਾ ਕੇ ਦਰੱਖਤ ਨਾਲ ਜਾ ਟਕਰਾ ਗਈ। ਇਸ ਹਾਦਸੇ ਵਿਚ 25 ਤੋਂ 30 ਲੋਕ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਇਕ ਦਰੱਖਤ ਦੇ ਦੋ ਟੁਕੜੇ ਹੋ ਗਏ।ਬੱਸ ਵਿੱਚ ਬੈਠੇ ਸ਼ਰਧਾਲੂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਬੱਸ ‘ਚ 50 ਦੇ ਕਰੀਬ ਸਵਾਰੀਆਂ ਸਨ, ਜਿਨ੍ਹਾਂ ‘ਚੋਂ 25 ਤੋਂ 30 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਸੂਚਨਾ ਮਿਲਣ ‘ਤੇ ਥਾਣਾ ਕੋਤਵਾਲੀ ਪੁਲਸ, ਫਾਇਰ ਬ੍ਰਿਗੇਡ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖਮੀਆਂ ਨੂੰ ਲਕਸਰ ਅਤੇ ਸੁਲਤਾਨਪੁਰ ਦੇ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ।