
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਕਾਮਨਾ ਕੀਤੀ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਾਰਿਆਂ ਨੂੰ ਦਇਆ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦੀਆਂ ਹਨ। ਗੁਰੂ ਨਾਨਕ ਦੇਵ ਜੀ ਦਾ ਜਨਮ 1469 ‘ਚ ਅਣਵੰਡੇ ਭਾਰਤ ‘ਚ ਰਾਏ ਭੋਇ ਦੀ ਤਲਵੰਡੀ ‘ਚ ਹੋਇਆ ਸੀ, ਜਿਸ ਨੂੰ ਹੁਣ ਪਾਕਿਸਤਾਨ ‘ਚ ਨਨਕਾਣਾ ਸਾਹਿਬ ਦੇ ਨਾਂ ਤੋਂ ਜਾਣਿਆ ਜਾਂਦਾ ਹੈ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਦਿਆਲਤਾ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਨ।