
ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਯੂਥ ਅਕਾਲੀ ਦਲ ਵੱਲੋਂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਦੇ ਮੰਤਬ ਨਾਲ ‘ਮੇਰੀ ਦਸਤਾਰ ਮੇਰੀ ਸ਼ਾਨ’ ਦੇ ਤਹਿਤ ਕੈਂਪ ਲਗਾ ਕੇ ਨੌਜਵਾਨਾਂ ਦੇ ਸਿਰਾਂ ‘ਤੇ ਕੇਸਰੀ ਦਸਤਾਰਾਂ ਸਜਾਈਆਂ ਗਈਆਂ । ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਆਰੰਭਤਾ ਅਰਦਾਸ ਕੀਤੀ ਗਈ।ਇਸ ਮੌਕੇ ‘ਤੇ ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਅਕਾਲੀ ਦਲ ਫਤਿਹਗੜ੍ਹ ਸਾਹਿਬ ਦੇ ਦਿਹਾਤੀ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਵੱਲੋਂ ਯੂਥ ਅਕਾਲੀ ਦਲ ਦੇ ਇਸ ਉਦਮ ਦੀ ਸ਼ਲਾਘਾ ਵੀ ਕੀਤੀ ਗਈ।